ਭਾਈ ਹਰਦੀਪ ਸਿੰਘ ਨਿੱਝਰ ਹੱਤਿਆ ਮਾਮਲੇ ਚ ਗ੍ਰਿਫ਼ਤਾਰ 4 ਭਾਰਤੀਆਂ ਨੂੰ ਮਿਲੀ ਜ਼ਮਾਨਤ
ਟੋਰਾਂਟੋ, 10 ਜਨਵਰੀ - ਕੈਨੇਡਾ ਵਿਚ ਖ਼ਾਲਿਸਤਾਨੀ ਕਾਰਕੁੰਨ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਚਾਰ ਭਾਰਤੀਆਂ ਨੂੰ ਵੀਰਵਾਰ ਨੂੰ ਜ਼ਮਾਨਤ ਮਿਲ ਗਈ। ਹਾਲਾਂਕਿ, ਹੁਣ ਖ਼ਬਰ ਆਈ ਹੈ ਕਿ ਉਨ੍ਹਾਂ ਨੂੰ ਫਿਲਹਾਲ ਹਿਰਾਸਤ ਵਿਚ ਰੱਖਿਆ ਜਾਵੇਗਾ। ਅਟਾਰਨੀ ਜਨਰਲ ਮੰਤਰਾਲੇ ਨਾਲ ਜੁੜੇ ਇਕ ਵਕੀਲ ਨੇ ਕਿਹਾ ਹੈ ਕਿ ਕੈਨੇਡੀਅਨ ਅਦਾਲਤ ਨੇ ਚਾਰਾਂ ਮੁਲਜ਼ਮਾਂ ਵਿਰੁੱਧ ਨਜ਼ਰਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਦੋਸ਼ੀ ਹਿਰਾਸਤ ਵਿਚ ਹਨ ਅਤੇ ਉਨ੍ਹਾਂ ਦੀ ਜ਼ਮਾਨਤ 'ਤੇ ਕੋਈ ਸੁਣਵਾਈ ਨਹੀਂ ਹੋਈ ਹੈ। ਖ਼ਾਲਿਸਤਾਨ ਪੱਖੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਵਿਚ ਚਾਰ ਭਾਰਤੀ ਦੋਸ਼ੀਆਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਕੈਨੇਡੀਅਨ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 11 ਫਰਵਰੀ ਨੂੰ ਹੋਣੀ ਹੈ। ਇਸ ਮਾਮਲੇ ਵਿਚ ਕਰਨ ਬਰਾੜ, ਅਮਨਦੀਪ ਸਿੰਘ, ਕਮਲਪ੍ਰੀਤ ਸਿੰਘ, ਕਰਨਪ੍ਰੀਤ ਸਿੰਘ 'ਤੇ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਗਾਏ ਗਏ ਹਨ।