ਐਸ. ਕੇ. ਐਮ. ਦੇ ਆਗੂ ਆਪਣਾ ਸਮਰਥਨ ਲੈ ਕੇ ਪਹੁੰਚੇ ਡੱਲੇਵਾਲ ਕੋਲ
ਸ਼ੁਤਰਾਣਾ, (ਪਟਿਆਲਾ), 10 ਜਨਵਰੀ (ਬਲਦੇਵ ਸਿੰਘ ਮਹਿਰੋਕ)- ਸੰਯੁਕਤ ਕਿਸਾਨ ਮੋਰਚੇ (ਐਸ. ਕੇ. ਐਮ.) ਦੇ ਆਗੂ ਆਪਣਾ ਸਮਰਥਨ ਪੱਤਰ ਲੈ ਕੇ ਢਾਬੀਗੁੱਜਰਾਂ ਖਨੌਰੀ ਸਰਹੱਦ ਉੱਪਰ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੋਲ ਪਹੁੰਚੇ ਹਨ। ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨ ਪਾਲ, ਹਰਿੰਦਰ ਸਿੰਘ ਲੱਖੋਵਾਲ, ਰਮਿੰਦਰ ਸਿੰਘ ਪਟਿਆਲਾ ਸਮੇਤ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ, ਜਿਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਸੰਬੰਧੀ ਹਾਲਚਾਲ ਜਾਣਿਆ ਤੇ ਉਨ੍ਹਾਂ ਦੀ ਤੰਦਰੁਸਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕੀਤੀ ਹੈ। ਐਸ. ਕੇ. ਐਮ. ਦੇ ਆਗੂਆਂ ਨੇ ਇਸ ਮੋਰਚੇ ਸੀਨੀਅਰ ਆਗੂ ਕਾਕਾ ਸਿੰਘ ਕੋਟੜਾ ਨੂੰ ਆਪਣਾ ਸਮਰਥਨ ਪੱਤਰ ਵੀ ਦਿੱਤਾ।