ਪੂਜਾ ਭਾਟੀਆ ਦੇ ਸਿਰ ਸੱਜਿਆ ਸਾਹਨੇਵਾਲ ਨਗਰ ਕੌਂਸਲ ਦੀ ਪ੍ਰਧਾਨਗੀ ਦਾ ਤਾਜ
ਸਾਹਨੇਵਾਲ, (ਲੁਧਿਆਣਾ), 10 ਜਨਵਰੀ (ਹਨੀ ਚਾਠਲੀ)- ਅੱਜ ਸਾਹਨੇਵਾਲ ਦੇ ਨਗਰ ਕੌਂਸਲ ਦਫ਼ਤਰ ’ਚ ਨਵੇਂ ਬਣੇ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਨਗਰ ਕੌਂਸਲ ਦਾ ਪ੍ਰਧਾਨ ਨਿਯੁਕਤ ਕਰਨ ਲਈ ਮੀਟਿੰਗ ਹੋਈ, ਜਿਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਏ.ਸੀ.ਏ ਗਲਾਡਾ ਵਿਨੀਤ ਕੁਮਾਰ, ਅਮਨ ਮੋਹੀ ਨੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਹਰਦੀਪ ਸਿੰਘ ਮੂੰਡੀਆਂ ਅਤੇ ਏ.ਸੀ.ਏ ਗਲਾਡਾ ਵਿਨੀਤ ਕੁਮਾਰ ਵਲੋਂ ਸਾਹਨੇਵਾਲ ਨਗਰ ਕੌਂਸਲ ਦੇ ਜਿੱਤੇ 15 ਕੌਂਸਲਰ, ਜਿਸ ’ਚ 8 ਕੌਂਸਲਰ ਆਮ ਆਦਮੀ ਪਾਰਟੀ, 6 ਕੌਂਸਲਰ ਕਾਂਗਰਸ ਅਤੇ 1 ਕੌਂਸਲਰ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਨੂੰ ਸਹੁੰ ਚੁਕਵਾਈ ਗਈ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆਂ ਕਿ ਪੂਜਾ ਭਾਟੀਆ ਪਤਨੀ ਰਾਜਦੀਪ ਭਾਟੀਆ ਨੂੰ ਸਾਹਨੇਵਾਲ ਨਗਰ ਕੌਂਸਲ ਦਾ ਪ੍ਰਧਾਨ, ਕੁਲਵਿੰਦਰ ਸਿੰਘ ਕਾਲਾ ਬਿਮਰੋ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸਵਰਨ ਸੋਨੀ ਨੂੰ ਮੀਤ ਪ੍ਰਧਾਨ ਨੂੰ ਹਾਰ ਪਾ ਕੇ ਨਿਯੁਕਤ ਕੀਤਾ ਗਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਤੁਸੀਂ ਮੈਨੂੰ ਇਹ ਜਿੰਮੇਵਾਰੀ ਸੌਂਪੀ ਹੈ, ਮੈਂ ਉਸਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਵਾਂਗੀ।