ਸੁਖਜਿੰਦਰ ਸਿੰਘ ਰੰਧਾਵਾ ਨੇ ਮਾਧੋਪੁਰ-ਸ਼ਾਹਪੁਰ ਕੰਡੀ ਸੜਕ ਦਾ ਰੱਖਿਆ ਨੀਂਹ ਪੱਥਰ
ਪਠਾਨਕੋਟ , 10 ਜਨਵਰੀ (ਸੰਧੂ ) - ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਹਲਕਾ ਵਿਧਾਇਕ ਸੁਜਾਨਪੁਰ ਨਰੇਸ਼ ਪੁਰੀ ਦੀ ਹਾਜ਼ਰੀ ਵਿਚ ਨੈਸ਼ਨਲ ਹਾਈਵੇ ਐਨ. ਐਚ. 44 ਮਾਧੋਪੁਰ ਤੋਂ ਸ਼ਾਹਪੁਰ ਕੰਢੀ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ ਜਿਸ ਨਾਲ ਮਾਧੋਪੁਰ ਤੋਂ ਸ਼ਾਹਪੁਰ ਕੰਡੀ ਜਾਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ । ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮੰਤਵ ਪਠਾਨਕੋਟ ਜ਼ਿਲ੍ਹੇ ਦੀਆਂ ਲਿੰਕ ਸੜਕਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਹੈ । ਉਨ੍ਹਾਂ ਕਿਹਾ ਕਿ ਕੰਡੀ ਏਰੀਏ ਦੇ ਲੋਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ , ਜਿਸ ਨਾਲ ਲੋਕਾਂ ਨੂੰ ਪੀਣ ਵਾਲੇ ਗੰਦੇ ਪਾਣੀ ਤੋਂ ਨਿਜ਼ਾਤ ਮਿਲ ਸਕੇ। ਉਨ੍ਹਾਂ ਦੀ ਪਠਾਨਕੋਟ ਜ਼ਿਲੇ ਦੀ ਫੇਰੀ ਨਾਲ ਵਰਕਰਾਂ ਨੂੰ ਭਾਰੀ ਉਤਸ਼ਾਹ ਮਿਲਿਆ ਹੈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਸੁਜਾਨਪੁਰ ਨਰੇਸ਼ ਪੁਰੀ, ਆਸ਼ੀਸ਼ ਵਿੱਜ,ਮੇਅਰ ਨਗਰ ਨਿਗਮ ਪਠਾਨਕੋਟ ਪੰਨਾ ਲਾਲ ਭਾਟੀਆ , ਰਾਕੇਸ਼ ਬਬਲੀ, ਪੰਮੀ ਪਠਾਨੀਆ , ਅਮਿਤ ਮਿੱਤੂ ਸਮੇਤ ਵੱਡੀ ਗਿਣਤੀ ਵਿਚ ਕਾਂਗਰਸ ਆਗੂ ਹਾਜ਼ਰ ਸਨ ।