ਤੇਜ਼ ਠੰਢ ਕਾਰਨ ਚੰਡੀਗੜ੍ਹ ਵਿਚ ਸਕੂਲਾਂ ਦਾ ਸਮਾਂ ਬਦਲਿਆ ,ਨਵਾਂ ਸ਼ਡਿਊਲ ਜਾਰੀ
ਚੰਡੀਗੜ੍ਹ, 10 ਜਨਵਰੀ - ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੇ ਠੰਢ ਅਤੇ ਸੰਘਣੀ ਧੁੰਦ ਨੂੰ ਧਿਆਨ ਵਿਚ ਰੱਖਦੇ ਹੋਏ 13 ਜਨਵਰੀ ਤੋਂ 18 ਜਨਵਰੀ, 2025 ਤੱਕ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ। ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਵਿੱਚ, 13 ਤੋਂ 18 ਜਨਵਰੀ, 2025 ਤੱਕ ਜਾਂ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਪਹਿਲੇ ਦਿਨ, ਪ੍ਰਾਈਵੇਟ ਸਕੂਲਾਂ ਨੂੰ ਸਵੇਰੇ 9:30 ਵਜੇ ਤੋਂ ਪਹਿਲਾਂ ਅਤੇ ਦੁਪਹਿਰ 3:30 ਵਜੇ ਤੋਂ ਬਾਅਦ ਕਲਾਸਾਂ ਲਗਾਉਣ ਦੀ ਆਗਿਆ ਨਹੀਂ ਹੋਵੇਗੀ। ਸਕੂਲ ਆਪਣੀ ਸਹੂਲਤ ਅਨੁਸਾਰ ਆਪਣੇ ਸਟਾਫ਼ ਦਾ ਸਮਾਂ ਤਹਿ ਕਰ ਸਕਦੇ ਹਨ।