ਚਾਈਨਾ ਡੋਰ ਨਾਲ ਗਲਾ ਕੱਟਣ ਕਰਕੇ 3 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
ਅਜਨਾਲਾ (ਹਰਸ਼ਾ ਛੀਨਾ), 13 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ/ਕੜਿਆਲ)-ਲੋਹੜੀ ਦੇ ਤਿਉਹਾਰ ਮੌਕੇ ਅੱਜ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਚਾਈਨਾ ਡੋਰ ਨਾਲ ਗਲਾ ਕੱਟਣ ਕਰਕੇ ਇਕ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਿਵਲ ਹਸਪਤਾਲ ਅਜਨਾਲਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਚਾਚੇ ਦਾ ਪੁੱਤਰ ਪਵਨਦੀਪ ਸਿੰਘ ਅਜਨਾਲਾ ਤੋਂ ਆਪਣੇ ਘਰ ਜਾ ਰਿਹਾ ਸੀ ਕਿ ਪਿੰਡ ਉਗਰ ਔਲਖ ਨਜ਼ਦੀਕ ਅਚਾਨਕ ਚਾਈਨਾ ਡੋਰ ਨਾਲ ਉਸਦਾ ਗਲਾ ਕੱਟਿਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈI