ਮਾਲ ਅਧਿਕਾਰੀਆਂ ਨੇ ਆਪਣੀ ਹੜਤਾਲ ਲਈ ਵਾਪਸ
ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸੂਬੇ ਭਰ ਦੇ ਮਾਲ ਅਧਿਕਾਰੀਆਂ ਅਤੇ ਤਹਿਸੀਲਦਾਰਾਂ ਵਲੋਂ 14 ਜਨਵਰੀ ਨੂੰ ਕੀਤੀ ਜਾਣ ਵਾਲੀ ਹੜਤਾਲ ਨੂੰ ਵਾਪਸ ਲੈ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਲਕਸ਼ਮਣ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨਾਲ ਮੀਟਿੰਗ ਹੋਈ ਸੀ। ਮੀਟਿੰਗ ਤੋਂ ਬਾਅਦ ਮਾਲ ਮੰਤਰੀ ਵਲੋਂ ਜਥੇਬੰਦੀ ਦੇ ਪ੍ਰਧਾਨ ਸੁਖਚਰਨ ਸਿੰਘ ਚੰਨੀ ਦੇ ਮਾਮਲੇ ਵਿਚ ਜਲਦ ਹੀ ਜਾਂਚ ਕਮੇਟੀ ਬਣਾਉਣ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਤਿੰਨ ਅਧਿਕਾਰੀਆਂ ਦੀ ਮੁਲਤਵੀ ਦੇ ਫੈਸਲੇ ਨੂੰ ਵੀ ਜਲਦ ਵਾਪਸ ਲੈਣ ਦਾ ਭਰੋਸਾ ਦਿੱਤਾ ਗਿਆ ਹੈ। ਚੰਨੀ ਨੂੰ ਕੁਝ ਸਮਾਂ ਪਹਿਲਾਂ ਵਿਜੀਲੈਂਸ ਵਲੋਂ ਰਿਸ਼ਵਤ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ