ਅਰਵਿੰਦ ਕੇਜਰੀਵਾਲ ਵੀ ਪ੍ਰਧਾਨ ਮੰਤਰੀ ਮੋਦੀ ਵਾਂਗ ਲੋਕਾਂ ਨਾਲ ਝੂਠੇ ਵਾਅਦੇ ਕਰਦੇ ਹਨ - ਰਾਹੁਲ ਗਾਂਧੀ
ਨਵੀਂ ਦਿੱਲੀ, 13 ਜਨਵਰੀ - ਸੀਲਮਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦੇ ਹੋਏ, ਕਾਂਗਰਸ ਨੇਤਾ ਅਤੇ ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਕੀ ਤੁਹਾਨੂੰ ਉਹ ਦਿੱਲੀ ਯਾਦ ਹੈ ਜਦੋਂ ਸ਼ੀਲਾ ਦੀਕਸ਼ਿਤ ਰਾਸ਼ਟਰੀ ਰਾਜਧਾਨੀ ਦੀ ਮੁੱਖ ਮੰਤਰੀ ਸੀ ? ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਦਿੱਲੀ ਨੂੰ ਸਾਫ਼ ਕਰਨਗੇ, ਇਸ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਗੇ। ਕੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਇਆ? ਦਿੱਲੀ ਦੇ ਪ੍ਰਦੂਸ਼ਣ ਨੂੰ ਘੱਟ ਕੀਤਾ ? ਅਰਵਿੰਦ ਕੇਜਰੀਵਾਲ ਉਸੇ ਤਰ੍ਹਾਂ ਪ੍ਰਚਾਰ ਕਰਦੇ ਹਨ ਜਿਵੇਂ ਪ੍ਰਧਾਨ ਮੰਤਰੀ ਮੋਦੀ ਕਰਦੇ ਹਨ ਅਤੇ ਲੋਕਾਂ ਨਾਲ ਝੂਠੇ ਵਾਅਦੇ ਕਰਦੇ ਹਨ।