ਐਡਵੋਕੇਟ ਧਾਮੀ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮੱਥਾ ਟੇਕਿਆ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਕੀਰਤਨ ਸਰਵਣ ਕੀਤਾ। ਇਸ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ 40 ਮੁਕਤਿਆਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ। ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਕਿਹਾ ਕਿ ਖਿਦਰਾਣੇ ਦੀ ਜੰਗ ਦਾ ਵਿਲੱਖਣ ਇਤਿਹਾਸ ਹੈ, ਜਿੱਥੇ ਦਸਮੇਸ਼ ਪਿਤਾ ਵਲੋਂ ਜ਼ੁਲਮ ਖਿਲਾਫ਼ ਆਖਰੀ ਲੜਾਈ ਲੜ ਕੇ ਫਤਿਹ ਹਾਸਲ ਕੀਤੀ ਗਈ।