ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਸਰਬਜੀਤ ਸਿੰਘ ਖਾਲਸਾ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਥ ਬਚਾਓ ਪੰਜਾਬ ਬਚਾਓ ਕਾਨਫ਼ਰੰਸ ਦੀ ਸ਼ੁਰੂਆਤ ਤੋਂ ਪਹਿਲਾਂ ਅੱਜ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਸਥਾਨ ਪਿੰਡ ਸਰਾਏਨਾਗਾ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਉਪਰੰਤ ਭਾਈ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਜੱਲੂਪੁਰ ਖੇੜਾ ਅਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਮਹਾਨ ਸ਼ਹੀਦਾਂ ਨੂੰ ਪ੍ਰਣਾਮ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਖਿਦਰਾਣੇ ਦੀ ਜੰਗ ਦਸ਼ਮੇਸ਼ ਪਿਤਾ ਵਲੋਂ ਜ਼ੁਲਮ ਖਿਲਾਫ਼ ਲੜੀ ਗਈ ਅਤੇ ਫਤਿਹ ਹਾਸਿਲ ਕੀਤੀ ਗਈ। ਇਥੋਂ ਦਾ ਵਿਲੱਖਣ ਇਤਿਹਾਸ ਸਾਡੇ ਲਈ ਪ੍ਰੇਰਨਾ ਸਰੋਤ ਹੈ। ਇਸ ਉਪਰੰਤ ਬਾਪੂ ਤਰਸੇਮ ਸਿੰਘ ਬਠਿੰਡਾ ਰੋਡ ’ਤੇ ਕਾਨਫ਼ਰੰਸ ਵਾਲੀ ਥਾਂ ’ਤੇ ਪਹੁੰਚ ਗਏ ਹਨ।