45 ਕਿੱਲੋ ਭੁੱਕੀ ਸਮੇਤ ਇਕ ਕਾਬੂ
ਜਲੰਧਰ, 14 ਜਨਵਰੀ- ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋਂ 45 ਕਿਲੋ ਭੁੱਕੀ ਬਰਾਮਦ ਕੀਤੀ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ ਨੇ ਦੋ ਮੁਲਜ਼ਮਾਂ ਮਨਜੀਤ ਸਿੰਘ ਉਰਫ਼ ਮਨੀ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਉਮਰੇਵਾਲ ਨੇੜੇ ਮਾਤਾ ਦਾ ਮੰਦਰ ਥਾਣਾ ਮਹਿਤਪੁਰ ਜਲੰਧਰ ਅਤੇ ਜੁਗਰਾਜ ਸਿੰਘ ਉਰਫ਼ ਜੋਗਾ ਪੁੱਤਰ ਗੁਰਨਾਮ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਕਰਮਵਾਰ 1 ਕਿਲੋ 25 ਗ੍ਰਾਮ ਹੈਰੋਇਨ ਅਤੇ 5 ਕਿਲੋ 58 ਗ੍ਰਾਮ ਅਫੀਮ ਬਰਾਮਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਗਰੋਹ ਦਾ ਸਰਗਨਾ ਇੰਦਰਜੀਤ ਸਿੰਘ ਉਰਫ਼ ਲੱਬੂ ਪੁੱਤਰ ਪਿੱਪਲ ਸਿੰਘ ਵਾਸੀ ਪਿੰਡ ਦੋਲੇਵਾਲ, ਥਾਣਾ ਕੋਟ ਈਸੇ ਖਾਂ, ਮੋਗਾ ਹੈ।