500 ਗ੍ਰਾਮ ਅਫੀਮ ਸਮੇਤ 2 ਕਾਬੂ
ਅਟਾਰੀ (ਅੰਮ੍ਰਿਤਸਰ), 14 ਜਨਵਰੀ (ਰਾਜਿੰਦਰ ਸਿੰਘ ਰੂਬੀ/ਰੂਬੀ ਗੁਰਦੀਪ ਸਿੰਘ)-ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀ.ਆਈ.ਜੀ. ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਉਤੇ ਪੁਲਿਸ ਥਾਣਾ ਘਰਿੰਡਾ ਦੇ ਇਲਾਕੇ ਪਿੰਡ ਚੱਕ ਮਕੰਦ ਤੋਂ ਦੋ ਨਸ਼ਾ ਤਸਕਰਾਂ ਨੂੰ ਅੱਧਾ ਕਿਲੋ ਅਫੀਮ ਸਮੇਤ ਗ੍ਰਿਫਤਾਰ ਕਰਕੇ ਸਫਲਤਾ ਹਾਸਿਲ ਕੀਤੀ ਗਈ ਹੈ। ਪੁਲਿਸ ਵਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਦੱਸਿਆ ਗਿਆ ਕਿ ਪੁਲਿਸ ਦੀ ਗਸ਼ਤ ਦੌਰਾਨ ਪਿੰਡ ਚੱਕ ਮੁਕੰਦ ਨੇੜੇ ਤੋਂ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਮੰਗਲ ਸਿੰਘ ਵਾਸੀ ਖਹਿਰਾ ਥਾਣਾ ਘਰਿੰਡਾ ਅਤੇ ਕੰਵਲਪ੍ਰੀਤ ਸਿੰਘ ਉਰਫ ਵਿੱਕੀ ਪੁੱਤਰ ਕ੍ਰਿਪਾਲ ਸਿੰਘ ਵਾਸੀ ਪਤਾਹਪੁਰ ਥਾਣਾ ਇਸਲਾਮਾਬਾਦ ਨੂੰ 500 ਗ੍ਰਾਮ ਅਫੀਮ ਅਤੇ ਕਾਲੇ ਰੰਗ ਦੀ ਐਕਟਿਵਾ ਸਮੇਤ ਗ੍ਰਿਫਤਾਰ ਕੀਤਾ ਗਿਆ, ਜਿਸ ਦੇ ਸਬੰਧ ਵਿਚ ਪੁਲਿਸ ਥਾਣਾ ਘਰਿੰਡਾ ਅੰਮ੍ਰਿਤਸਰ ਦਿਹਾਤੀ ਵਲੋਂ ਪਰਚਾ ਦਰਜ ਕੀਤਾ ਗਿਆ ਹੈ।