'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਹੋਰ ਕੈਬਨਿਟ ਮੰਤਰੀ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਨਤਮਸਤਕ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਗੁਰਮੀਤ ਸਿੰਘ ਮੀਤ ਹੇਅਰ ਮੈਂਬਰ ਪਾਰਲੀਮੈਂਟ, ਡਾਕਟਰ ਬਲਜੀਤ ਕੌਰ ਕੈਬਨਿਟ ਮੰਤਰੀ, ਮਾਤਾ ਹਰਪਾਲ ਕੌਰ ਸਮੇਤ ਕਈ ਵੱਡੇ ਆਗੂਆਂ ਅਤੇ ਪਾਰਟੀ ਦੇ ਵਿਧਾਇਕਾਂ ਨੇ ਅੱਜ ਮਾਘੀ ਜੋੜ ਮੇਲ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕੀਤਾ।