ਖਨੌਰੀ ਸਰਹੱਦ 'ਤੇ ਸੰਯੁਕਤ ਕਿਸਾਨ ਮੋਰਚੇ ਦਾ 101 ਕਿਸਾਨਾਂ ਦਾ ਜਥਾ ਕਾਲੇ ਚੋਲੇ ਪਾ ਕੇ ਮਰਨ ਵਰਤ 'ਤੇ ਬੈਠੇਗਾ
ਖਨੌਰੀ (ਸੰਗਰੂਰ), 14 ਜਨਵਰੀ (ਬਲਵਿੰਦਰ ਸਿੰਘ ਥਿੰਦ)-ਕਿਸਾਨੀ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਖਨੌਰੀ ਸਰਹੱਦ ਉਤੇ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚੇ ਦਾ 101 ਕਿਸਾਨਾਂ ਦਾ ਜਥਾ 15 ਜਨਵਰੀ ਦਿਨ ਬੁੱਧਵਾਰ ਨੂੰ ਕਾਲੇ ਚੋਲੇ ਪਾ ਕੇ ਪੰਜਾਬ-ਹਰਿਆਣਾ ਸੂਬਿਆਂ ਦੀ ਸਰਹੱਦ ਉਤੇ ਮਰਨ ਵਰਤ ਉਤੇ ਬੈਠੇਗਾ। ਇਹ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਗੁਰਵਿੰਦਰ ਸਿੰਘ ਭੰਗੂ ਨੇ ਦਿੱਤੀ।