ਮਾਘੀ ਮੇਲੇ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਨਵੀਂ ਪਾਰਟੀ ਬਣਾਈ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਮਾਘੀ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਅੰਮ੍ਰਿਤਪਾਲ ਸਿੰਘ ਦੀ ਟੀਮ ਵਲੋਂ ਕੀਤੀ ਗਈ ਪੰਥਕ ਰਾਜਨੀਤਕ ਕਾਨਫਰੰਸ ਦੌਰਾਨ ਪੰਜਾਬ ਵਿਚ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਗਿਆ। ਇਸ ਦਾ ਨਾਂਅ ਅਕਾਲੀ ਦਲ ਵਾਰਿਸ ਪੰਜਾਬ ਦੇ ਰੱਖਿਆ ਗਿਆ। ਬਾਪੂ ਤਰਸੇਮ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੀ ਭਰਤੀ ਲਈ ਫਾਰਮ ਵੀ ਰਿਲੀਜ਼ ਕੀਤਾ ਗਿਆ।