JALANDHAR WEATHER

ਮੌਸਮ ਵਿਭਾਗ ਨੇ 16 ਜਨਵਰੀ ਤੱਕ ਮੀਂਹ ਦੀ ਸੰਭਾਵਨਾ ਕੀਤੀ ਜ਼ਾਹਰ

ਚੰਡੀਗੜ੍ਹ, 15 ਜਨਵਰੀ- ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ ਤੋਂ ਕੁਝ ਥਾਵਾਂ ’ਤੇ ਸੰਘਣੀ ਧੁੰਦ ਅਤੇ ਮੀਂਹ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਵਲੋਂ ਪੱਛਮੀ ਗੜਬੜ ਦੇ ਸਰਗਰਮ ਹੋਣ ਕਾਰਨ 16 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਰਾਜ ਵਿਚ 18 ਜਨਵਰੀ ਤੱਕ ਸੰਘਣੀ ਧੁੰਦ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 0.2 ਦੀ ਗਿਰਾਵਟ ਆਈ ਹੈ। ਫ਼ਰੀਦਕੋਟ ਵਿਚ ਸਭ ਤੋਂ ਵੱਧ 23.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਜਦੋਂ ਕਿ ਚੰਡੀਗੜ੍ਹ ਵਿਚ ਤਾਪਮਾਨ 22.1 ਡਿਗਰੀ ਰਿਹਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ