ਬਾਪੂ ਸੂਰਤ ਸਿੰਘ ਖ਼ਾਲਸਾ ਦਾ ਦਿਹਾਂਤ
ਅਮਰੀਕਾ, 15 ਜਨਵਰੀ- ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੀ ਲੜਾਈ ਲੜਨ ਵਾਲੇ ਬਾਪੂ ਸੂਰਤ ਸਿੰਘ ਖ਼ਾਲਸਾ ਦਾ ਦਿਹਾਂਤ ਹੋ ਗਿਆ। ਉਨ੍ਹਾਂ ਅਮਰੀਕਾ ਵਿਚ ਆਖ਼ਰੀ ਸਾਹ ਲਏ। ਦੱਸ ਦੇਈਏ ਕਿ ਬਾਪੂ ਸੂਰਤ ਸਿੰਘ ਖ਼ਾਲਸਾ ਨੇ ਸਿੰਘਾਂ ਦੀ ਰਿਹਾਈ ਲਈ 8 ਸਾਲ 2015 ਤੋਂ 2023 ਤੱਕ ਭੁੱਖ ਹੜਤਾਲ ਕੀਤੀ ਸੀ। ਉਹ 91 ਵਰਿ੍ਆਂ ਦੇ ਸਨ ਤੇ ਕੁਝ ਸਮਾਂ ਪਹਿਲਾਂ ਹੀ ਆਪਣੇ ਪੁੱਤਰ ਕੋਲ ਕੈਲੀਫੋਰਨੀਆ ਗਏ ਸਨ। ਜਾਣਕਾਰੀ ਅਨੁਸਾਰ ਸਵੇਰੇ 7 ਵਜੇ ਦੇ ਕਰੀਬ ਉਨ੍ਹਾਂ ਦਾ ਦਿਹਾਂਤ ਹੋਇਆ ਹੈ।