ਅੱਜ ਤੋਂ ਤਿੰਨ ਦਿਨ ਤੱਕ ਡੀ.ਸੀ. ਦਫ਼ਤਰ ’ਚ ਨਹੀਂ ਹੋਵੇਗਾ ਕੋਈ ਕੰਮ
ਚੰਡੀਗੜ੍ਹ, 15 ਜਲੰਧਰ- ਜਲੰਧਰ ਡੀ.ਸੀ. ਦਫ਼ਤਰ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਤੋਂ ਤਿੰਨ ਦਿਨ ਲਈ ਕਲਮ ਛੋੜ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਹੜਤਾਲ ’ਤੇ ਗਏ ਕਰਮਚਾਰੀ ਹੁਣ ਸੋਮਵਾਰ ਤੋਂ ਕੰਮ ਮੁੜ ਸ਼ੁਰੂ ਕਰਨਗੇ, ਕਿਉਂਕਿ ਤਿੰਨ ਦਿਨਾਂ ਦੀ ਹੜਤਾਲ ਤੋਂ ਬਾਅਦ ਸ਼ਨੀਵਾਰ ਅਤੇ ਐਤਵਾਰ ਛੁੱਟੀਆਂ ਹਨ। ਇਸ ਸੰਬੰਧੀ ਅੱਜ ਇਕ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਸਰਕਾਰ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਇਹ ਹੀ ਕਾਰਨ ਹੈ ਕਿ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸਾਰੇ ਸੂਬਾਈ ਅਤੇ ਜ਼ਿਲ੍ਹਾ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ 18 ਜਨਵਰੀ ਨੂੰ ਅਗਲੀ ਕਾਰਵਾਈ ਦਾ ਐਲਾਨ ਕਰੇਗਾ।