ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ 2 ਕਾਰਕੁੰਨ ਹਥਿਆਰਾਂ ਸਮੇਤ ਗਿ੍ਫ਼ਤਾਰ- ਡੀ.ਜੀ.ਪੀ.
ਚੰਡੀਗੜ੍ਹ, 15 ਜਨਵਰੀ- ਡੀ.ਜੀ.ਪੀ. ਪੰਜਾਬ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਇਕ ਵੱਡੀ ਸਫ਼ਲਤਾ ਵਿਚ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ 2 ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਗਿ੍ਰਫ਼ਤਾਰ ਦੋਸ਼ੀਆਂ ਪਾਸੋਂ 4 ਗੈਰ-ਕਾਨੂੰਨੀ ਹਥਿਆਰ, ਜ਼ਿੰਦਾ ਕਾਰਤੂਸਾਂ ਦਾ ਵੱਡਾ ਜ਼ਖੀਰਾ ਅਤੇ ਇਕ ਕਾਰ ਬਰਾਮਦ ਕੀਤੀ ਗਈ, ਜਿਸ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ, ਹਥਿਆਰਾਂ ਦੇ ਵਪਾਰ ਅਤੇ ਜਬਰੀ ਵਸੂਲੀ ਦੇ ਰੈਕੇਟ ਵਿਚ ਸ਼ਾਮਿਲ ਗਰੋਹ ਦੇ ਅਪਰਾਧਿਕ ਨੈੱਟਵਰਕ ਨੂੰ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਰਾਜ ਭਰ ਵਿਚ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਵਿਚ ਦ੍ਰਿੜ ਹੈ।