JALANDHAR WEATHER

ਮਨੀ ਲਾਂਡਰਿੰਗ ਮਾਮਲਾ: ਅਰਵਿੰਦ ਕੇਜਰੀਵਾਲ ਖਿਲਾਫ਼ ਮੁਕੱਦਮਾ ਚਲਾਏਗੀ ਈ.ਡੀ.

ਨਵੀਂ ਦਿੱਲੀ, 15 ਜਨਵਰੀ- ਗ੍ਰਹਿ ਮੰਤਰਾਲੇ ਨੇ ਸ਼ਰਾਬ ਘੁਟਾਲੇ ਮਾਮਲੇ ਵਿਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਕੇਜਰੀਵਾਲ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਵਿਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮਿਲੀ ਹੈ। ਪਿਛਲੇ ਸਾਲ ਨਵੰਬਰ ਵਿਚ, ਸੁਪਰੀਮ ਕੋਰਟ ਨੇ ਹੁਕਮ ਦਿੱਤਾ ਸੀ ਕਿ ਕਿਸੇ ਸਰਕਾਰੀ ਕਰਮਚਾਰੀ ’ਤੇ ਮੁਕੱਦਮਾ ਚਲਾਉਣ ਲਈ ਅਥਾਰਟੀ ਦੀ ਇਜਾਜ਼ਤ ਦੀ ਲੋੜ ਹੋਵੇਗੀ। ਈ.ਡੀ. ਨੇ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦਾ ਮਾਸਟਰਮਾਈਂਡ ਅਤੇ ਕਿੰਗਪਿਨ ਦੱਸਿਆ ਸੀ। ਸੂਤਰਾਂ ਦੇ ਹਵਾਲੇ ਨਾਲ, ਕੇਂਦਰੀ ਗ੍ਰਹਿ ਮੰਤਰਾਲੇ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੋਂ ਮਨੀ ਲਾਂਡਰਿੰਗ ਵਿਚ ਕਥਿਤ ਸ਼ਮੂਲੀਅਤ ਲਈ ਪੁੱਛਗਿੱਛ ਕਰਨ ਲਈ ਕਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ