21 ਤੇ 27 ਜਨਵਰੀ ਨੂੰ ਹੋਵੇਗੀ ਯੂ.ਜੀ.ਸੀ. ਨੈੱਟ ਪ੍ਰੀਖਿਆ
ਨਵੀਂ ਦਿੱਲੀ, 15 ਜਨਵਰੀ- ਨੈਸ਼ਨਲ ਟੈਸਟਿੰਗ ਏਜੰਸੀ ਨੇ ਯੂ.ਜੀ.ਸੀ. ਨੈੱਟ ਪ੍ਰੀਖਿਆ ਦੀ ਨਵੀਂ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ। ਇਹ ਪ੍ਰੀਖਿਆ ਹੁਣ 21 ਅਤੇ 27 ਜਨਵਰੀ ਨੂੰ ਹੋਵੇਗੀ। ਇਸ ਲਈ, ਨਵੇਂ ਐਡਮਿਟ ਕਾਰਡ ਵੀ ਜਲਦੀ ਹੀ ਅਧਿਕਾਰਤ ਵੈੱਬਸਾਈਟ ’ਤੇ ਜਾਰੀ ਕੀਤੇ ਜਾਣਗੇ। ਦੱਸ ਦੇਈਏ ਕਿ 16 ਜਨਵਰੀ ਨੂੰ ਹੋਣ ਵਾਲੀ ਪ੍ਰੀਖਿਆ ਪਹਿਲਾਂ ਤੋਂ ਤੈਅ ਤਾਰੀਖ਼ ਅਨੁਸਾਰ ਹੀ ਹੋਵੇਗੀ। ਇਸ ਤੋਂ ਪਹਿਲਾਂ, ਐਨ.ਟੀ. ਏ. ਨੇ 13 ਜਨਵਰੀ ਨੂੰ ਇਕ ਨੋਟਿਸ ਜਾਰੀ ਕਰਕੇ 15 ਜਨਵਰੀ ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ ਕਰਨ ਦੀ ਜਾਣਕਾਰੀ ਦਿੱਤੀ ਸੀ।