ਬਾਪੂ ਸੂਰਤ ਸਿੰਘ ਦਾ ਸੰਘਰਸ਼ਸ਼ੀਲ ਜੀਵਨ ਸਦਾ ਚੇਤੇ ਰੱਖਿਆ ਜਾਵੇਗਾ- ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 15 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬਾ ਸਮਾਂ ਸੰਘਰਸ਼ ਕਰਨ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕਰਦਿਆਂ ਆਖਿਆ ਹੈ ਕਿ ਬਾਪੂ ਸੂਰਤ ਸਿੰਘ ਦਾ ਸੰਘਰਸ਼ਸ਼ੀਲ ਜੀਵਨ ਸਦਾ ਚੇਤੇ ਰੱਖਿਆ ਜਾਵੇਗਾ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਬਾਪੂ ਸੂਰਤ ਸਿੰਘ ਪੰਥਕ ਜਜ਼ਬੇ ਦੀ ਮਿਸਾਲ ਸਨ। ਉਨ੍ਹਾਂ ਨੇ ਸਿੱਖ ਸੰਘਰਸ਼ ਵਿਚ ਅਹਿਮ ਸੇਵਾਵਾਂ ਦੇਣ ਤੋਂ ਇਲਾਵਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਬੜਾ ਕਠਿਨ ਤੇ ਔਕੜਾਂ ਭਰਿਆ ਸੰਘਰਸ਼ ਕੀਤਾ ਹੈ। ਉਨ੍ਹਾਂ ਬਾਪੂ ਸੂਰਤ ਸਿੰਘ ਦੀ ਆਤਮਾ ਨੂੰ ਅਕਾਲ ਪੁਰਖ ਦੇ ਚਰਨਾਂ ਵਿਚ ਸਦੀਵੀ ਨਿਵਾਸ ਲਈ ਅਰਦਾਸ ਕੀਤੀ।