ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ਮੌਕੇ ਨਿਹੰਗ ਸਿੰਘਾਂ ਵਲੋਂ ਮਹੱਲੇ ਦੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ਮੌਕੇ ਅੱਜ ਗੁਰਦੁਆਰਾ ਬਾਬਾ ਨੈਣਾ ਸਿੰਘ ਨਿਹੰਗ ਛਾਉਣੀ ਨੇੜੇ ਗੁਰਦੁਆਰਾ ਤੰਬੂ ਸਾਹਿਬ ਤੋਂ ਨਿਹੰਗ ਜਥੇਬੰਦੀਆਂ ਵਲੋਂ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਮਹੱਲਾ ਕੱਢਿਆ ਜਾ ਰਿਹਾ ਹੈ। ਇਹ ਮਹੱਲਾ ਵੱਖ-ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਪਹੁੰਚੇਗਾ। ਇਸ ਉਪਰੰਤ ਘੌੜ ਦੌੜ ਹੋਵੇਗੀ। ਨਿਹੰਗ ਸਿੰਘ ਵੱਖ-ਵੱਖ ਜੰਗਜੂ ਕਰਤਬ ਵਿਖਾ ਰਹੇ ਹਨ। ਊਠਾਂ, ਘੋੜਿਆਂ ਤੇ ਹਾਥੀਆਂ ਤੇ ਸਵਾਰ ਹੋ ਕੇ ਨਿਹੰਗ ਸਿੰਘ ਨਾਲ ਚੱਲ ਰਹੇ ਹਨ।