ਪੀ.ਆਰ.ਟੀ.ਸੀ. ਤੇ ਪੰਜਾਬ ਰੋਡਵੇਜ਼ ਕਰਮਚਾਰੀਆਂ ਦੀ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਹੋਈ ਮੀਟਿੰਗ
ਚੰਡੀਗੜ੍ਹ, 15 ਜਨਵਰੀ (ਸੰਦੀਪ)-ਪੰਜਾਬ ਦੇ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਕਰਮਚਾਰੀਆਂ ਦੀ ਮੀਟਿੰਗ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਹੋਈ ਜੋ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਣੀ ਤੈਅ ਸੀ। ਚੰਗੇ ਮਾਹੌਲ ਵਿਚ ਹੋਈ ਮੀਟਿੰਗ ਤੋਂ ਬਾਅਦ ਕਿਸੇ ਵੀ ਹੜਤਾਲ ਦਾ ਐਲਾਨ ਨਹੀਂ ਕੀਤਾ ਗਿਆ ਅਤੇ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ 5% ਤਨਖਾਹ ਵਾਧੇ ਦੀ ਮੰਗ ਸੰਬੰਧੀ ਪੱਤਰ ਜਾਰੀ ਕੀਤਾ ਜਾ ਰਿਹਾ ਹੈ ਅਤੇ ਇਸ 'ਤੇ ਆਉਣ ਵਾਲੀ 3 ਤਰੀਕ ਨੂੰ ਦੁਬਾਰਾ ਚਰਚਾ ਕੀਤੀ ਜਾਵੇਗੀ। ਟਰਾਂਸਪੋਰਟ ਮੰਤਰੀ ਅਤੇ ਯੂਨੀਅਨ ਨਾਲ ਮੀਟਿੰਗ ਕਰਕੇ ਦੱਸਿਆ ਗਿਆ ਹੈ ਕਿ 25 ਤਰੀਕ ਨੂੰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਪੰਜਾਬ ਦੇ ਐਡਵੋਕੇਟ ਜਨਰਲ ਨਾਲ ਸਰਕਾਰ ਦੀ ਮੀਟਿੰਗ ਹੋਵੇਗੀ।