ਹਰਿਆਣਾ ਪੁਲਿਸ ਵਲੋਂ ਕਿਸਾਨਾਂ ਦੇ ਜਥੇ ਨੂੰ ਰੋਕਣ ਦੀਆਂ ਤਿਆਰੀਆਂ
ਸ਼ੁਤਰਾਣਾ, (ਪਟਿਆਲਾ), 15 ਜਨਵਰੀ (ਬਲਦੇਵ ਸਿੰਘ ਮਹਿਰੋਕ)- ਢਾਬੀਗੁੱਜਰਾਂ ਖਨੌਰੀ ਸਰਹੱਦ ਉੱਪਰ ਮਰਨ ਵਰਤ ’ਤੇ ਬੈਠਣ ਲਈ ਆ ਰਹੇ ਕਿਸਾਨਾਂ ਦੇ ਜਥੇ ਨੂੰ ਰੋਕਣ ਲਈ ਹਰਿਆਣਾ ਪੁਲਿਸ ਪੂਰੀ ਤਰ੍ਹਾਂ ਤਿਆਰ ਹੋ ਗਈ ਹੈ ਅਤੇ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਨੂੰ ਪਿੱਛੇ ਹੱਟਣ ਦੀ ਅਪੀਲ ਕੀਤੀ ਜਾ ਰਹੀ ਹੈ।