JALANDHAR WEATHER

ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 15 ਜਨਵਰੀ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੋਣਾ ਜ਼ਰੂਰੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ’ਤੇ ਰੋਕ ਲਗ ਸਕੇ। ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਬੇਅਦਬੀ ਦੇ ਦੋਸ਼ੀਆਂ ਦਾ ਪਤਾ ਲਗਾ ਕੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ