ਵਿਜੀਲੈਂਸ ਵਲੋਂ 20 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਚੋਗਾਵਾਂ (ਅੰਮ੍ਰਿਤਸਰ), 15 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਲੋਪੋਕੇ ਦੇ ਪਟਵਾਰਖਾਨੇ ਵਿਚ ਤਾਇਨਾਤ ਚੋਗਾਵਾਂ ਦੇ ਇਕ ਪਟਵਾਰੀ ਨੂੰ 20 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਕੋਹਾਲਾ ਦੇ ਇਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ਉਤੇ ਉਕਤ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।