ਨਵੀਂ ਦਿੱਲੀ, 16 ਜਨਵਰੀ- ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੈਨੂੰ ਰਾਜੌਰੀ ਗਾਰਡਨ ਦੇ ਲੋਕਾਂ ਤੋਂ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਆਪਣਾ ਮਨ ਬਣਾ ਲਿਆ ਹੈ ਤੇ ਉਹ ਅਰਵਿੰਦ ਕੇਜਰੀਵਾਲ ਦੇ ਬਹਾਨਿਆਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਨੂੰ ਕੂੜੇ ਦੇ ਢੇਰ ਵਿਚ ਬਦਲ ਦਿੱਤਾ ਹੈ ਤੇ ਹੁਣ ਲੋਕ ਬਦਲਾਅ ਚਾਹੁੰਦੇ ਹਨ।