ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)- ਨਾਰਾਜ਼ ਅਕਾਲੀ ਆਗੂਆਂ ਦੇ ਵਫ਼ਦ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਥੇਦਾਰ ਸਾਹਿਬ ਨੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਅਕਾਲ ਤਖਤ ਸਾਹਿਬ ਵਲੋਂ ਗਠਿਤ ਕੀਤੀ ਸੱਤ ਮੈਂਬਰੀ ਕਮੇਟੀ ਦੁਆਰਾ ਹੀ ਹੋਵੇਗੀ। ਵਫ਼ਦ ਵਿਚ ਸ਼ਾਮਿਲ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਸੰਤਾ ਸਿੰਘ ਉਮੈਦਪੁਰੀ ਤੇ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਨੇ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੁਕਮਨਾਮਿਆਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।