ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਸੀਨੀਅਰ ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਸਰਹੱਦੀ ਖੇਤਰਾਂ ਦੀਆਂ ਪੁਲਿਸ ਚੌਕੀਆਂ ਅਤੇ ਹੁਣ ਘਰਾਂ ’ਤੇ ਹਮਲੇ ਹੋਣਾ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਦਾ ਵੱਡਾ ਸਬੂਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਕਿੰਨੀ ਵਿਗੜ ਚੁੱਕੀ ਹੈ, ਉਹ ਇਹੋ ਜਿਹੀਆਂ ਘਟਨਾਵਾਂ ਤੋਂ ਸਾਫ਼ ਦਿਖਾਈ ਦਿੰਦਾ ਹੈ। ਰੰਧਾਵਾ ਨੇ ਅਮਨਦੀਪ ਜੈਂਤੀਪੁਰ ਦੇ ਘਰ ਉਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਮਨਦੀਪ ਜੈਂਤੀਪੁਰ ਅਤੇ ਉਸ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।