JALANDHAR WEATHER

ਸੀਵਰੇਜ ਦੇ ਗੰਦੇ ਪਾਣੀ ਤੋਂ ਪ੍ਰੇਸ਼ਾਨ ਲੋਕਾਂ ਨੇ ਨਗਰ ਕੌਂਸਲ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਧਰਨਾ

ਰਾਮਾਂ ਮੰਡੀ, (ਬਠਿੰਡਾ), 16 ਜਨਵਰੀ (ਤਰਸੇਮ ਸਿੰਗਲਾ)- ਰਾਮਾਂ ਮੰਡੀ ਦੇ ਸਮੂਹ ਵਾਰਡਾਂ ਵਿਚ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਤੋਂ ਪ੍ਰੇਸ਼ਾਨ ਲੋਕਾਂ ਨੇ ਅੱਜ ਇਕੱਠੇ ਹੋ ਕੇ ਨਗਰ ਕੌਂਸਲ ਦਫ਼ਤਰ ਰਾਮਾਂ ਨੂੰ ਤਾਲਾ ਲਗਾ ਦਿੱਤਾ ਅਤੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਬੁਲਾਰਿਆਂ ਨੇ ਕਿਹਾ ਕਿ ਆਪ ਸਰਕਾਰ ਦੇ ਤਿੰਨ ਸਾਲ ਦੇ ਰਾਜਕਾਲ ਦੌਰਾਨ ਰਾਮਾਂ ਮੰਡੀ ਲਾਵਾਰਿਸ ਹੋ ਕੇ ਰਹਿ ਗਈ ਹੈ। ਸੀਵਰੇਜ ਦੇ ਗੰਦੇ ਪਾਣੀ ਕਾਰਨ ਲੋਕ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਨਹੀਂ ਕਰ ਸਕਦੀ, ਇਸ ਲਈ ਪੰਜਾਬ ਸਰਕਾਰ ਨੂੰ ਭੰਗ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ