ਰਾਊਜ਼ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਆਤਿਸ਼ੀ ਤੇ ਸੰਜੇ ਸਿੰਘ ਨੂੰ ਕੀਤਾ ਨੋਟਿਸ ਜਾਰੀ
ਨਵੀਂ ਦਿੱਲੀ, 16 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਕਾਂਗਰਸ ਨੇਤਾ ਸੰਦੀਪ ਦੀਕਸ਼ਿਤ ਦੇ ਮਾਣਹਾਨੀ ਮਾਮਲੇ ਵਿਚ ਦਿੱਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 27 ਜਨਵਰੀ ਨੂੰ ਹੋਵੇਗੀ। ਨਵੀਂ ਦਿੱਲੀ ਤੋਂ ਕਾਂਗਰਸ ਉਮੀਦਵਾਰ ਸੰਦੀਪ ਦੀਕਸ਼ਿਤ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਹੈ ਕਿ 26 ਦਸੰਬਰ ਨੂੰ ਨਵੀਂ ਦਿੱਲੀ ਵਿਚ ਆਯੋਜਿਤ ਇਕ ਪ੍ਰੈਸ ਕਾਨਫ਼ਰੰਸ ਵਿਚ ਉਨ੍ਹਾਂ ਅਤੇ ਕਾਂਗਰਸ ਵਿਰੁੱਧ ਮਾਣਹਾਨੀ ਦੇ ਦੋਸ਼ ਲਗਾਏ ਗਏ ਸਨ। ਮੁੱਖ ਮੰਤਰੀ ਆਤਿਸ਼ੀ ਅਤੇ ਸੰਜੇ ਸਿੰਘ ਨੇ ਕਿਹਾ ਸੀ ਕਿ ਸੰਦੀਪ ਦੀਕਸ਼ਿਤ ਨੇ ਕੇਜਰੀਵਾਲ ਨੂੰ ਹਰਾਉਣ ਲਈ ਭਾਜਪਾ ਤੋਂ ਕਰੋੜਾਂ ਰੁਪਏ ਲਏ ਹਨ ਅਤੇ ਉਹ ‘ਆਪ’ ਨੂੰ ਹਰਾਉਣ ਲਈ ਭਾਜਪਾ ਨਾਲ ਸਾਜ਼ਿਸ਼ ਰਚਣ ਵਿਚ ਸ਼ਾਮਿਲ ਹਨ।