ਫ਼ਿਲਮ ‘ਐਮਰਜੈਂਸੀ’ ’ਤੇ ਬੈਨ ਲਗਾਉਣ ਲਈ ਸ਼੍ਰੋਮਣੀ ਕਮੇਟੀ ਵਫ਼ਦ ਨੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਵਿਚ ਇਕ ਵਫ਼ਦ ਵਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਪੱਤਰ ਸੌਂਪ ਕੇ ਕੰਗਨਾ ਰਣੌਤ ਦੀ ‘ਐਮਰਜੈਂਸੀ’ ਫ਼ਿਲਮ ਦੀ ਰਿਲੀਜ਼ ’ਤੇ ਅੰਮ੍ਰਿਤਸਰ ਵਿਚ ਰੋਕ ਲਗਾਉਣ ਦੀ ਮੰਗ ਕੀਤੀ ਗਈ। ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਅੰਦਰ ਜ਼ਿਲ੍ਹਾ ਪੱਧਰ ’ਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਫ਼ਿਲਮ ਬੈਨ ਕਰਨ ਲਈ ਮੰਗ ਪੱਤਰ ਦਿੱਤੇ ਗਏ ਹਨ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਣ ਸਮੇਂ ਸਕੱਤਰ ਦੇ ਨਾਲ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਅਤੇ ਸੁਪਰੀਟੈਂਡੈਂਟ ਨਿਸ਼ਾਨ ਸਿੰਘ ਵੀ ਮੌਜੂਦ ਸਨ।