900 ਗ੍ਰਾਮ ਹੈਰੋਇਨ ਤੇ ਪਿਸਟਲ ਸਮੇਤ ਇਕ ਕਾਬੂ
ਅਟਾਰੀ (ਅੰਮ੍ਰਿਤਸਰ), 15 ਜਨਵਰੀ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਸਤਿੰਦਰ ਸਿੰਘ ਡੀ.ਆਈ.ਜੀ. ਬਾਰਡਰ ਰੇਂਜ ਵਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਉਤੇ ਮੁੱਖ ਅਫਸਰ ਥਾਣਾ ਘਰਿੰਡਾ ਨੂੰ ਗੁਪਤ ਸੂਚਨਾ ਮਿਲੀ ਕਿ ਰਵੀਰਤਿੰਦਰ ਸਿੰਘ ਉਰਫ ਰਵੀ ਪੁੱਤਰ ਰਣਧੀਰ ਸਿੰਘ ਵਾਸੀ ਧਨੋਏ ਖੁਰਦ ਥਾਣਾ ਘਰਿੰਡਾ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ, ਉਹ ਪਾਕਿਸਤਾਨ ਤੋਂ ਹੈਰੋਇਨ ਅਤੇ ਅਸਲਾ ਮੰਗਵਾ ਕੇ ਅੱਗੇ ਸਪਾਲਾਈ ਕਰਦਾ ਹੈ, ਜਿਸ ਉਤੇ ਮੁੱਖ ਅਫਸਰ ਥਾਣਾ ਘਰਿੰਡਾ ਵਲੋਂ ਤੁਰੰਤ ਕਾਰਵਾਈ ਕਰਦਿਆਂ ਰਵੀਰਤਿੰਦਰ ਸਿੰਘ ਉਰਫ ਰਵੀ ਨੂੰ 900 ਗ੍ਰਾਮ ਹੈਰੋਇਨ ਅਤੇ ਇਕ .30 ਬੋਰ ਪਿਸਟਲ ਸਮੇਤ ਗ੍ਰਿਫਤਾਰ ਕਰ ਲਿਆ, ਜਿਸ ਸਬੰਧੀ ਗ੍ਰਿਫਤਾਰ ਰਵੀਰਤਿੰਦਰ ਸਿੰਘ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਹੈ। ਉਕਤ ਗ੍ਰਿਫਤਾਰ ਦੋਸ਼ੀ ਤੋਂ ਇਲਾਵਾ ਇਸ ਮਾਮਲੇ ਵਿਚ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।