JALANDHAR WEATHER

ਰਾਜਧਾਨੀ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

ਨਵੀਂ ਦਿੱਲੀ, 17 ਜਨਵਰੀ- ਮੌਸਮ ਵਿਭਾਗ ਨੇ ਅੱਜ ਤੋਂ ਚਾਰ ਦਿਨਾਂ ਲਈ ਸੰਘਣੀ ਧੁੰਦ ਲਈ ਯੈਲੋ (ਪੀਲਾ) ਅਲਰਟ ਜਾਰੀ ਕੀਤਾ ਹੈ। ਇਨ੍ਹੀਂ ਦਿਨੀਂ ਦਿੱਲੀ-ਐਨ.ਸੀ.ਆਰ. ਵਿਚ ਲੋਕ ਸੰਘਣੀ ਧੁੰਦ ਦੇ ਨਾਲ-ਨਾਲ ਠੰਢ ਦਾ ਸਾਹਮਣਾ ਕਰ ਰਹੇ ਹਨ। ਦੇਰ ਰਾਤ ਤੋਂ ਹੀ ਦਿੱਲੀ-ਐਨ.ਸੀ.ਆਰ. ਦੇ ਕਈ ਇਲਾਕਿਆਂ ਵਿਚ ਸੰਘਣੀ ਧੁੰਦ ਛਾਈ ਹੋਈ ਹੈ। ਕਈ ਇਲਾਕਿਆਂ ਵਿਚ ਦਿੱਸਣਯੋਗਤਾ ਬਹੁਤ ਘੱਟ ਸੀ। ਧੁੰਦ ਕਾਰਨ ਸੜਕਾਂ ’ਤੇ ਵਾਹਨ ਰੇਂਗਦੇ ਦਿਖਾਈ ਦੇ ਰਹੇ ਹਨ। ਰਾਸ਼ਟਰੀ ਰਾਜਧਾਨੀ ਦੇ ਆਈ.ਜੀ.ਆਈ. ਹਵਾਈ ਅੱਡੇ ’ਤੇ ਧੁੰਦ ਕਾਰਨ ਕੁਝ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ