ਏਮਜ਼ ਦੇ ਬਾਹਰ ਮਰੀਜ਼ਾਂ ਨੂੰ ਮਿਲੇ ਰਾਹੁਲ ਗਾਂਧੀ
ਨਵੀਂ ਦਿੱਲੀ, 17 ਜਨਵਰੀ- ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਬੀਤੀ ਦੇਰ ਰਾਤ ਦਿੱਲੀ ਦੇ ਏਮਜ਼ ਹਸਪਤਾਲ ਦੇ ਬਾਹਰ ਪਹੁੰਚੇ। ਉਹ ਹਸਪਤਾਲ ਦੇ ਆਲੇ-ਦੁਆਲੇ ਸੜਕਾਂ, ਫੁੱਟਪਾਥਾਂ ਅਤੇ ਸਬਵੇਅ ’ਤੇ ਬੈਠੇ ਬਹੁਤ ਸਾਰੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੇ । ਇਸ ਮੌਕੇ ਉਨ੍ਹਾਂ ਕੇਂਦਰ ਅਤੇ ਦਿੱਲੀ ਸਰਕਾਰਾਂ ’ਤੇ ਉਨ੍ਹਾਂ ਪ੍ਰਤੀ ਅਸੰਵੇਦਨਸ਼ੀਲਤਾ ਦਿਖਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਬਾਰੇ ਪੁੱਛਿਆ। ਗਾਂਧੀ ਨੇ ਇੰਸਟਾਗ੍ਰਾਮ ’ਤੇ ਲਿਖਿਆ ਕਿ ਬਿਮਾਰੀ ਦਾ ਬੋਝ, ਠੰਢ ਅਤੇ ਸਰਕਾਰੀ ਅਸੰਵੇਦਨਸ਼ੀਲਤਾ। ਅੱਜ ਮੈਂ ਏਮਜ਼ ਦੇ ਬਾਹਰ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਿਆ, ਜੋ ਇਲਾਜ ਦੀ ਭਾਲ ਵਿਚ ਦੂਰ-ਦੁਰਾਡੇ ਥਾਵਾਂ ਤੋਂ ਆਏ ਹਨ। ਗਾਂਧੀ ਨੇ ਕਿਹਾ ਕਿ ਇਲਾਜ ਲਈ ਜਾਂਦੇ ਸਮੇਂ, ਉਨ੍ਹਾਂ ਨੂੰ ਸੜਕਾਂ, ਫੁੱਟਪਾਥਾਂ ਅਤੇ ਸਬਵੇਅ ’ਤੇ ਸੌਣ ਲਈ ਮਜਬੂਰ ਹਨ।