ਕਈ ਫ਼ਿਲਮਾਂ ’ਚ ਤੱਥਾਂ ਨੂੰ ਕੀਤਾ ਜਾਂਦੈ ਤੋੜ ਮਰੋੜ ਕੇ ਪੇਸ਼- ਰਾਜਾ ਵੜਿੰਗ
ਚੰਡੀਗੜ੍ਹ, 17 ਜਨਵਰੀ- ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੀ ਰਿਲੀਜ਼ ’ਤੇ ਕਾਂਗਰਸ ਸੰਸਦ ਮੈਂਬਰ ਅਤੇ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਦੋਂ ਵੀ ਅਜਿਹੀਆਂ ਫ਼ਿਲਮਾਂ ਬਣਾਈਆਂ ਜਾਂਦੀਆਂ ਹਨ, ਤਾਂ ਉਨ੍ਹਾਂ ਵਿਚ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾਂਦਾ ਹੈ, ਕਿਉਂਕਿ ਜੇਕਰ ਮਸਾਲਾ ਨਾ ਹੋਵੇ ਤਾਂ ਫ਼ਿਲਮ ਸਫ਼ਲ ਨਹੀਂ ਹੁੰਦੀ, ਇਹ ਸਹੀ ਨਹੀਂ ਹੈ ਕਿ ਅਜਿਹੀਆਂ ਫ਼ਿਲਮਾਂ ਲੋਕਾਂ ਦੇ ਮਨੋਰੰਜਨ ਲਈ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰਾਂ ਅਤੇ ਸੈਂਸਰ ਬੋਰਡ ਨੂੰ ਅਜਿਹੀਆਂ ਫ਼ਿਲਮਾਂ ’ਤੇ ਤਰੀਕੇ ਨਾਲ ਨਜ਼ਰ ਰੱਖਣੀ ਚਾਹੀਦੀ ਹੈ ਕਿਉਂਕਿ ਇਹ ਦੇਸ਼ ਵਿਚ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ, ਕਿਉਂਕਿ ਫ਼ਿਲਮਾਂ ਵਿਚ ਜੋ ਦਿਖਾਇਆ ਜਾਂਦਾ ਹੈ, ਉਹ ਸੱਚ ਨਹੀਂ ਹੁੰਦਾ, ਇਸ ਲਈ ਅਜਿਹਾ ਨਹੀਂ ਕੀਤਾ ਜਾਣਾ ਚਾਹੀਦਾ।