ਫ਼ਿਲਮ ‘ਐਮਰਜੈਂਸੀ’ ਦੇ ਵਿਰੋਧ ਵਿਚ ਸਿੱਖ ਜਥੇਬੰਦੀਆਂ ਦਾ ਧਰਨਾ ਜਾਰੀ
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਭਾਜਪਾਈ ਸਾਂਸਦ ਤੇ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਪਟਿਆਲਾ ਦੇ ਰਾਜਪੁਰਾ ਰੋਡ ’ਤੇ ਸਥਿਤ ਇਕ ਸਿਨੇਮਾ ਦੇ ਬਾਹਰ ਧਰਨਾ ਦਿੱਤਾ ਹੋਇਆ ਹੈ। ਇਨ੍ਹਾਂ ਦਾ ਕਹਿਣਾ ਹੈ ਕਿ ਇਹ ਫ਼ਿਲਮ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ।