ਮਹਾਰਾਸ਼ਟਰ, 17 ਜਨਵਰੀ- ਮੁੰਬਈ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਂਦਰਾ ਪੁਲਿਸ ਸਟੇਸ਼ਨ ਵਿਚ ਪੁੱਛਗਿੱਛ ਲਈ ਲਿਆਂਦਾ ਗਿਆ ਵਿਅਕਤੀ ਸੈਫ਼ ਅਲੀ ਖਾਨ ’ਤੇ ਹੋਏ ਹਮਲੇ ਮਾਮਲੇ ਨਾਲ ਸੰਬੰਧਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸੈਫ਼ ਅਲੀ ਖਾਨ ’ਤੇ ਹੋਏ ਹਮਲੇ ਮਾਮਲੇ ਵਿਚ ਹੁਣ ਤੱਕ ਕਿਸੇ ਨੂੰ ਵੀ ਹਿਰਾਸਤ ਵਿਚ ਨਹੀਂ ਲਿਆ ਗਿਆ ਹੈ।