ਮੋਹਾਲੀ, 17 ਜਨਵਰੀ- ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ’ਤੇ ਹੋਏ ਵਿਵਾਦ ’ਤੇ ਅਕਾਲੀ ਦਲ ਦੇ ਨੇਤਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਵੀ ਕਿਸੇ ਮੁੱਦੇ ’ਤੇ ਵਿਵਾਦ ਹੁੰਦਾ ਹੈ, ਤਾਂ ਪਹਿਲਾਂ ਉਨ੍ਹਾਂ ਸੰਗਠਨਾਂ ਨੂੰ ਸੰਤੁਸ਼ਟ ਕਰਨਾ ਚਾਹੀਦਾ ਹੈ, ਜਿਨ੍ਹਾਂ ਨੇ ਆਪਣੀ ਆਵਾਜ਼ ਚੁੱਕੀ ਹੈ। ਇਹ ਗਲਤ ਹੈ ਕਿ ਤੁਸੀਂ ਉਹ ਹੀ ਕਰੋ ਜੋ ਤੁਹਾਨੂੰ ਚੰਗਾ ਲੱਗੇ ਕਿਉਂਕਿ ਇਹ ਸਮਾਜ ਨੂੰ ਗਲਤ ਸੁਨੇਹਾ ਦਿੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੰਗਨਾ ਰਣੌਤ ਜਦੋਂ ਵੀ ਟਵੀਟ ਕਰਦੀ ਹੈ, ਤਾਂ ਉਹ ਲੋਕਾਂ ਨੂੰ ਭੜਕਾਉਂਦੀ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਫ਼ਿਲਮ ਨੂੰ ਲੈ ਕੇ ਵਿਵਾਦ ਹੋਇਆ ਹੋਵੇ।