ਰਾਜਧਾਨੀ ’ਚ ਲਾਗੂ ਨਹੀਂ ਹੋਵੇਗੀ ਆਯੁਸ਼ਮਾਨ ਭਾਰਤ ਸਿਹਤ ਯੋਜਨਾ
ਨਵੀਂ ਦਿੱਲੀ, 17 ਜਨਵਰੀ- ਸੁਪਰੀਮ ਕੋਰਟ ਨੇ ਅੱਜ ਆਪਣੇ ਇਕ ਹੁਕਮ ਵਿਚ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ ਯੋਜਨਾ ਨੂੰ ਲਾਗੂ ਕਰਨ ’ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਦਰਅਸਲ, ਦਿੱਲੀ ਹਾਈ ਕੋਰਟ ਨੇ ਆਪਣੇ ਇਕ ਹੁਕਮ ਵਿਚ ਕੇਂਦਰੀ ਸਿਹਤ ਮੰਤਰਾਲੇ ਅਤੇ ਦਿੱਲੀ ਸਰਕਾਰ ਵਿਚਕਾਰ ਇਕ ਸਮਝੌਤਾ ਕਰਨ ਦਾ ਨਿਰਦੇਸ਼ ਦਿੱਤਾ ਸੀ। ਇਸ ਸਮਝੌਤੇ ਦੇ ਤਹਿਤ, ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਲਾਗੂ ਕੀਤਾ ਜਾਣਾ ਸੀ। ਹਾਲਾਂਕਿ, ਹੁਣ ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਗਾ ਦਿੱਤੀ ਹੈ।