ਨਗਰ ਪੰਚਾਇਤ ਹੰਡਿਆਇਆ ਦਾ ਸਹੁੰ ਚੁੱਕ ਸਮਾਗਮ ਮੁਲਤਵੀ
ਹੰਡਿਆਇਆ (ਬਰਨਾਲਾ), 17 ਜਨਵਰੀ (ਗੁਰਜੀਤ ਸਿੰਘ ਖੁੱਡੀ) - ਨਗਰ ਪੰਚਾਇਤ ਹੰਡਿਆਇਆ ਦੀਆਂ ਹੋਈਆਂ ਚੋਣਾਂ ਵਿਚ ਅੱਜ ਜਿੱਤੇ ਸਮੂਹ ਮੈਂਬਰਾਂ ਨੂੰ ਐਸ.ਡੀ.ਐਮ. ਬਰਨਾਲਾ ਗੁਰਵੀਰ ਸਿੰਘ ਕੋਹਲੀ ਵਲੋਂ ਸਹੁੰ ਚੁਕਾਉਣ ਲਈ ਸਹੁੰ ਚੁੱਕ ਸਮਾਗਮ ਰੱਖਿਆ ਗਿਆ ਸੀ, ਪਰ ਮੌਜੂਦਾ ਸਰਕਾਰ ਦੇ 10 ਕੌਂਸਲਰ ਮੀਟਿੰਗ ਵਿਚ ਹਾਜ਼ਰ ਨਹੀਂ ਹੋਏ, ਜਿਸ ਕਰ ਕੇ ਸਹੁੰ ਚੁੱਕ ਸਮਾਗਮ ਕਰ ਦਿੱਤਾ ਗਿਆ।ਇਥੇ ਦੱਸਣਯੋਗ ਹੈ ਕਿ ਨਗਰ ਪੰਚਾਇਤ ਹੰਡਿਆਇਆ ਵਿਚ ਕੁੱਲ 13 ਵਾਰਡ ਹਨ, ਜਿਨ੍ਹਾਂ ਵਿਚੋਂ 10 ਕੌਂਸਲਰ ਆਮ ਆਦਮੀ ਪਾਰਟੀ ਦੇ ਹਨ ਜਦਕਿ ਇਕ ਕਾਂਗਰਸ ਦਾ ਤੇ ਇਕ ਆਜ਼ਾਦ ਕੌਂਸਲਰ ਹੈ।