JALANDHAR WEATHER

ਫ਼ਿਲਮ ਐਮਰਜੈਂਸੀ ਦੀ ਸਕ੍ਰਿਪਟ ਪੀ.ਐਮ. ਹਾਊਸ ਤੋਂ ਲਿਖੀ ਗਈ ਸਾਜਿਸ਼ ਦਾ ਹੈ ਹਿੱਸਾ - ਰਾਜਾ ਵੜਿੰਗ

 ਲੁਧਿਆਣਾ, 17 ਜਨਵਰੀ (ਰੁਪੇਸ਼ ਕੁਮਾਰ) - ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਐਮਰਜੈਂਸੀ ਫ਼ਿਲਮ ਦਾ ਪੰਜਾਬ ਭਰ ਦੇ ਵਿਚ ਵਿਰੋਧ ਹੋ ਰਿਹਾ ਹੈ। ਫ਼ਿਲਮ ਦੀ ਸਕ੍ਰਿਪਟ ਪੀ.ਐਮ. ਹਾਊਸ ਤੋਂ ਲਿਖੀ ਗਈ ਹੈ ਜੋ ਕਿ ਇਕ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ ਫ਼ਿਲਮਾਂ ਜ਼ਰੂਰ ਬਣਨੀਆਂ ਚਾਹੀਦੀਆਂ ਹਨ, ਮਗਰ ਕਿਸੇ ਪ੍ਰਧਾਨ ਮੰਤਰੀ ਦੇ ਜੀਵਨੀ ਨੂੰ ਗਲਤ ਢੰਗ ਨਾਲ ਪੇਸ਼ ਕਰਨਾ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਫ਼ਿਲਮਾਂ ਸਮਾਜ ਨੂੰ ਗਲਤ ਦਿਸ਼ਾ ਵੱਲ ਲੈ ਕੇ ਜਾਂਦੀਆਂ ਹਨ ਹਨ। ਜ਼ਿਕਰਯੋਗ ਹੈ ਕਿ ਅੱਜ ਲੁਧਿਆਣਾ ਦੇ ਬਚਤ ਭਵਨ ਵਿਖੇ ਰਾਜਾ ਵੜਿੰਗ ਵਲੋ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਫ਼ਤਹਿਗੜ੍ਹ ਤੋਂ ਲੋਕ ਸਭਾ ਮੈਂਬਰ ਅਮਰ ਸਿੰਘ ਵੀ ਮੌਜੂਦ ਰਹੇ। ਇਸ ਮੀਟਿੰਗ ਵਿਚ ਵੱਖ-ਵੱਖ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ