JALANDHAR WEATHER

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਦੀ ਸਿਹਤ ਵਿਗੜੀ, ਜਮਸ਼ੇਦਪੁਰ ਦੇ ਹਸਪਤਾਲ ਵਿਚ ਦਾਖ਼ਲ

ਰਾਂਚੀ, 17 ਜਨਵਰੀ - ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਸਰਾਏਕੇਲਾ ਤੋਂ ਭਾਜਪਾ ਵਿਧਾਇਕ ਚੰਪਈ ਸੋਰੇਨ ਦੀ ਸਿਹਤ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜਮਸ਼ੇਦਪੁਰ ਦੇ ਟੀਐਮਐਚ (ਟਾਟਾ ਮੇਨ ਹਸਪਤਾਲ) ਵਿਚ ਦਾਖ਼ਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਹੁਣ ਪਹਿਲਾਂ ਨਾਲੋਂ ਬਿਹਤਰ ਦੱਸੀ ਜਾ ਰਹੀ ਹੈ। ਮਾਹਿਰ ਡਾਕਟਰਾਂ ਦੀ ਇਕ ਟੀਮ ਚੰਪਈ ਸੋਰੇਨ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਚੰਪਈ ਸੋਰੇਨ ਹਾਈ ਬਲੱਡ ਪ੍ਰੈਸ਼ਰ ਅਤੇ ਲੂਜ਼ ਮੋਸ਼ਨ ਨਾਲ ਸੰਬੰਧਿਤ ਸਮੱਸਿਆਵਾਂ ਤੋਂ ਪੀੜਤ ਹੋਣ ਤੋਂ ਬਾਅਦ ਹਸਪਤਾਲ ਪਹੁੰਚੇ ਸਨ। ਸ਼ੁਰੂਆਤੀ ਜਾਂਚ ਅਤੇ ਇਲਾਜ ਤੋਂ ਬਾਅਦ, ਉਨ੍ਹਾਂ ਦੀ ਹਾਲਤ ਹੁਣ ਪਹਿਲਾਂ ਨਾਲੋਂ ਬਿਹਤਰ ਦੱਸੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ