ਕਾਰ ਤੇ ਟਰੈਕਟਰ ਟਰਾਲੀ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ
ਕਪੂਰਥਲਾ, 17 ਜਨਵਰੀ (ਅਮਨਜੋਤ ਸਿੰਘ ਵਾਲੀਆ)-ਸ਼ੇਖੂਪੁਰ ਨਜ਼ਦੀਕ ਕਾਰ ਤੇ ਟਰੈਕਟਰ ਟਰਾਲੀ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਔਰਤ ਜ਼ਖ਼ਮੀ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਜਲੰਧਰ ਤੋਂ ਇਕ ਸਮਾਗਮ ਦੇਖ ਕੇ ਕਾਰ ਵਿਚ ਆ ਰਹੇ ਸਨ, ਜਦੋਂ ਉਹ ਸ਼ੇਖੂਪੁਰ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਕਾਰ ਦੀ ਟੱਕਰ ਟਰੈਕਟਰ ਟਰਾਲੀ ਨਾਲ ਹੋ ਗਈ । ਕਾਰ ਚਾਲਕ ਰਜਿੰਦਰਪਾਲ ਸ਼ਰਮਾ ਦੀ ਮੌਕੇ 'ਤੇ ਹੀ ਮੌਤ ਹੋ ਗਈ । ਜਦਕਿ ਕਾਰ ਵਿਚ ਸਵਾਰ ਦੋ ਔਰਤਾਂ ਵਿਚੋਂ ਇਕ ਜ਼ਖ਼ਮੀ ਹੋ ਗਈਆਂ । ਘਟਨਾ ਦੀ ਸੂਚਨਾ ਮਿਲਣ 'ਤੇ ਪੀ.ਸੀ.ਆਰ. ਟੀਮਾਂ, ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਤੇ ਥਾਣਾ ਸਿਟੀ ਦੇ ਐਸ.ਐਚ.ਓ. ਬਿਕਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ । ਉਨ੍ਹਾਂ ਲੋਕਾਂ ਦੀ ਸਹਾਇਤਾ ਨਾਲ ਕਾਰ ਵਿਚ ਬੁਰੀ ਤਰ੍ਹਾਂ ਫਸੇ ਕਾਰ ਚਾਲਕ ਨੂੰ ਬਾਹਰ ਕੱਢਿਆ ਤੇ ਜ਼ਖਮੀ ਹੋਈ ਰਮਨ ਕੁਮਾਰੀ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ ਗਿਆ । ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।