JALANDHAR WEATHER

ਡਾਕਟਰ ਜਬਰ ਜਨਾਹ ਤੇ ਹੱਤਿਆ ਮਾਮਲਾ: 57 ਦਿਨਾਂ ਬਾਅਦ ਅੱਜ ਆਵੇਗਾ ਫ਼ੈਸਲਾ

ਕੋਲਕਾਤਾ, 18 ਜਨਵਰੀ- ਕੋਲਕਾਤਾ ਦੇ ਆਰ. ਜੀ. ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਡਿਊਟੀ ’ਤੇ ਤਾਇਨਾਤ ਇਕ ਡਾਕਟਰ ਨਾਲ ਜਬਰ ਜਨਾਹ ਅਤੇ ਕਤਲ ਮਾਮਲੇ ਵਿਚ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਫ਼ੈਸਲਾ ਅੱਜ ਸੁਣਾਇਆ ਜਾਵੇਗਾ। ਸਿਆਲਦਾਹ ਅਦਾਲਤ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਨਿਰਬਾਨ ਦਾਸ ਦੀ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 9 ਜਨਵਰੀ ਨੂੰ ਪੂਰੀ ਕਰ ਲਈ ਸੀ ਅਤੇ ਫੈਸਲਾ ਅੱਜ ਲਈ ਸੁਰੱਖਿਅਤ ਰੱਖ ਲਿਆ ਸੀ। ਕੋਲਕਾਤਾ ਪੁਲਿਸ ਨੇ ਦੋਸ਼ੀ ਸੰਜੇ ਰਾਏ ਨੂੰ 10 ਅਗਸਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸ਼ੁਰੂ ਵਿਚ ਇਸ ਮਾਮਲੇ ਦੀ ਜਾਂਚ ਕੋਲਕਾਤਾ ਪੁਲਿਸ ਨੇ ਕੀਤੀ ਸੀ, ਪਰ ਬਾਅਦ ਵਿਚ ਕਲਕੱਤਾ ਹਾਈ ਕੋਰਟ ਦੇ ਨਿਰਦੇਸ਼ਾਂ ’ਤੇ ਇਸ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪ ਦਿੱਤੀ ਗਈ। ਸੀ.ਬੀ.ਆਈ. ਨੇ ਮਾਮਲੇ ਦੇ ਦੋਸ਼ੀ ਸੰਜੇ ਰਾਏ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ। ਅਦਾਲਤ ਵਿਚ ਮੁਕੱਦਮਾ ਸ਼ੁਰੂ ਹੋਣ ਤੋਂ 57 ਦਿਨ ਬਾਅਦ, ਅਦਾਲਤ ਅੱਜ ਆਪਣਾ ਫ਼ੈਸਲਾ ਸੁਣਾਏਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ