ਕਿਸਾਨ ਜਥੇਬੰਦੀਆਂ ਦੇ ਤਿੰਨਾਂ ਫੋਰਮਾਂ ਦੀ ਪਾਤੜਾਂ ਵਿਚ ਮੀਟਿੰਗ ਹੋਈ ਸ਼ੁਰੂ
ਪਾਤੜਾਂ, (ਪਟਿਆਲਾ), 18 ਜਨਵਰੀ (ਜਗਦੀਸ਼ ਸਿੰਘ ਕੰਬੋਜ, ਗੁਰਿਕਬਾਲ ਸਿੰਘ ਖਾਲਸਾ)- ਕਿਸਾਨ ਜਥੇਬੰਦੀਆਂ ਦੀ ਤਿੰਨਾਂ ਫੋਰਮਾਂ ਦੀ ਮੀਟਿੰਗ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸ਼ੁਰੂ ਹੋ ਚੁੱਕੀ ਹੈ। ਇਸ ਵਿਚ ਮੁੱਖ ਆਗੂਆਂ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨ ਪਾਲ, ਕਿਸਾਨ ਜੂਨੀਅਰ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸਰਵਣ ਸਿੰਘ ਪੰਧੇਰ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਵਿੰਦਰ ਸਿੰਘ ਪਟਿਆਲਾ, ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਵਿੰਦਰ ਸਿੰਘ ਲੱਖੋਵਾਲ ਸਮੇਤ ਹੋਰ ਆਗੂ ਮੀਟਿੰਗ ਵਿਚ ਮੌਜੂਦ ਹਨ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਡਾਕਟਰ ਦਰਸ਼ਨ ਪਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਇਸ ਮੀਟਿੰਗ ਵਿਚ ਕਈ ਅਹਿਮ ਫੈਸਲੇ ਹੋਣਗੇ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕਰਨ ਵਾਸਤੇ ਹਰ ਤਰ੍ਹਾਂ ਦੇ ਸੰਘਰਸ਼ ਵਿੱਢਣ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ।