ਬੱਸ ਤੇ ਟਰੈਕਟਰ ਟਰਾਲੀ ਦੀ ਹੋਈ ਆਹਮੋ ਸਾਹਮਣੇ ਟੱਕਰ
ਚੱਬੇਵਾਲ, (ਹੁਸ਼ਿਆਰਪੁਰ), 18 ਜਨਵਰੀ- ਅੱਜ ਚੱਬੇਵਾਲ ਨੇੜੇ ਇਕ ਨਿੱਜੀ ਕੰਪਨੀ ਦੀ ਬੱਸ ਤੇ ਟਰੈਕਟਰ ਟਰਾਲੀ ਦੀ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਬੱਸ ਭਾਮ ਵਾਲੇ ਪਾਸੇ ਤੋਂ ਹੁਸ਼ਿਆਰਪੁਰ ਵੱਲ ਆ ਰਹੀ ਸੀ ਕਿ ਦੂਜੇ ਪਾਸੇ ਤੋਂ ਆ ਰਹੀ ਤੇਜ਼ ਰਫ਼ਤਾਰ ਇੱਟਾਂ ਨਾਲ ਭਰੀ ਟਰਾਲੀ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਪੰਜ ਜ਼ਖਮੀ ਹੋਏ ਹਨ, ਜਿਨ੍ਹਾਂ ਵਿਚੋਂ ਚਾਰ ਲੋਕਾਂ ਦੇ ਹਾਲਤ ਗੰਭੀਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਇਲਾਜ ਲਈ ਲਿਆਂਦਾ ਗਿਆ ਹੈ। ਮੌਕੇ ’ਤੇ ਪੁਲਿਸ ਵਲੋਂ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।