ਦਿੱਲੀ ਵਿਚ ਕਿਰਾਏਦਾਰਾਂ ਨੂੰ ਮਿਲੇਗੀ ਮੁਫ਼ਤ ਬਿਜਲੀ ਤੇ ਪਾਣੀ- ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ, 18 ਜਨਵਰੀ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦਿੱਲੀ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਿੱਲੀ ਵਿਚ ਕਿਰਾਏਦਾਰਾਂ ਨੂੰ ਮੁਫ਼ਤ ਬਿਜਲੀ ਅਤੇ ਪਾਣੀ ਮੁਹੱਈਆ ਕਰਵਾਏਗੀ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ, ਅਸੀਂ ਇਕ ਅਜਿਹੀ ਯੋਜਨਾ ਲੈ ਕੇ ਆਵਾਂਗੇ, ਜਿਸ ਰਾਹੀਂ ਕਿਰਾਏਦਾਰ ਵੀ ਮੁਫ਼ਤ ਬਿਜਲੀ ਅਤੇ ਪਾਣੀ ਦਾ ਲਾਭ ਲੈ ਸਕਣਗੇ।