7 ਫਰਵਰੀ ਨੂੰ ਰਿਲੀਜ਼ ਹੋਵੇਗੀ ਦਿਲਜੀਤ ਦੋਸਾਂਝ ਦੀ ਫ਼ਿਲਮ ਪੰਜਾਬ 95
ਚੰਡੀਗੜ੍ਹ, 18 ਜਨਵਰੀ- ਦਿਲਜੀਤ ਦੋਸਾਂਝ ਦੀ ਫ਼ਿਲਮ ਪੰਜਾਬ 95 7 ਫਰਵਰੀ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਰਿਲੀਜ਼ ਹੋਵੇਗੀ। ਇਸ ਸੰਬੰਧੀ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ਬਿਨਾਂ ਕਿਸੇ ਵੀ ਤਰ੍ਹਾਂ ਦੇ ਕੱਟਾਂ ਤੋਂ ਰਿਲੀਜ਼ ਕੀਤੀ ਜਾਵੇਗੀ। ਹਾਲਾਂਕਿ ਭਾਰਤ ਵਿਚ ਯੂ ਟਿਊਬ ਤੋਂ ਇਸ ਫ਼ਿਲਮ ਦਾ ਟੀਜ਼ਰ ਹਟਾ ਦਿੱਤਾ ਗਿਆ ਹੈ।